ਬੰਗਲੌਰ, 17 ਨਵੰਬਰ
ਕਰਨਾਟਕ ਕਾਂਗਰਸ ਇਕਾਈ ਨੇ ਅੱਜ ਰਾਜ ਦੀ ਸੱਤਾਧਾਰੀ ਭਾਜਪਾ ‘ਤੇ ਵੋਟਰ ਆਈਡੀ ਘਪਲੇ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਦੇ ਅਸਤੀਫੇ ਦੇ ਨਾਲ-ਨਾਲ ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਬੰਗਲੌਰ ਵਿੱਚ ਕੇਪੀਸੀਸੀ ਹੈੱਡਕੁਆਰਟਰ ਵਿੱਚ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਦੇ ਸੂਬਾ ਇੰਚਾਰਜ ਰਣਦੀਪ ਸਿੰਘ ਸੂਰਜੇਵਾਲਾ, ਵਿਰੋਧੀ ਧਿਰ ਦੇ ਨੇਤਾ ਸਿਧਾਰਮਈਆ ਅਤੇ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣਗੇ ਕਿਉਂਕਿ ਸਰਕਾਰ ਵੋਟਰਾਂ ਦਾ ਡਾਟਾ ਚੋਰੀ ਕਰ ਰਹੀ ਹੈ। ਸੱਤਾਧਾਰੀ ਭਾਜਪਾ ਨਿੱਜੀ ਏਜੰਸੀ ਰਾਹੀਂ ਚੋਣ ਧੋਖਾਧੜੀ ਵਿੱਚ ਸ਼ਾਮਲ ਹੈ। ਮੁੱਖ ਮੰਤਰੀ ਸਣੇ ਕਈ ਅਧਿਕਾਰੀ ਇਸ ਵਿੱਚ ਸ਼ਾਮਲ ਹਨ। ਕਾਂਗਰਸ ਨੇਤਾਵਾਂ ਨੇ ਦੋਸ਼ ਲਾਇਆ ਕਿ ਰਾਜ ਵਿੱਚ ਹਜ਼ਾਰਾਂ ਭਾਜਪਾ ਵਰਕਰਾਂ ਨੂੰ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰਨ ਲਈ ਲਗਾਇਆ ਗਿਆ ਹੈ।