ਪੁਣੇ, 23 ਨਵੰਬਰ
ਮਸ਼ਹੂਰ ਫਿਲਮ, ਟੈਲੀਵਿਜ਼ਨ ਅਤੇ ਰੰਗਮੰਚ ਅਭਿਨੇਤਾ ਵਿਕਰਮ ਗੋਖਲੇ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਸ਼ਹਿਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 82 ਸਾਲਾ ਅਭਿਨੇਤਾ ਨੂੰ ਕੁਝ ਦਿਨ ਪਹਿਲਾਂ ਦੀਨਾਨਾਥ ਮੰਗੇਸ਼ਕਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਗੋਖਲੇ ਦਾ ਪਰਿਵਾਰ ਉਨ੍ਹਾਂ ਦੀ ਸਿਹਤ ਦੀ ਸਥਿਤੀ ਬਾਰੇ ਅੱਪਡੇਟ ਦੇਵੇਗਾ। ਗੋਖਲੇ ਨੇ ਕਈ ਮਰਾਠੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਹੈ।