ਝਬੁਆ, 24 ਨਵੰਬਰ
ਮੱਧ ਪ੍ਰਦੇਸ਼ ਦੇ ਝਬੁਆ ਜ਼ਿਲ੍ਹੇ ਵਿੱਚ ਅੱਜ ਇਕ ਰੇਲਵੇ ਕ੍ਰਾਸਿੰਗ ‘ਤੇ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਨੇ ਦਿੱਤੀ।
ਐੱਸ.ਪੀ. ਅਗਮ ਜੈਨ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਸਥਿਤ ਬਾਮਨੀਆ ਰੇਲਵੇ ਕ੍ਰਾਸਿੰਗ ਦਾ ਬੈਰੀਕੇਡ ਤੋੜ ਕੇ ਇਕ ਟਰੱਕ ਨੇ ਰੇਲਵੇ ਟਰੈਕ ਪਾਰ ਕਰਨ ਲਈ ਖੜ੍ਹੇ ਤਿੰਨ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਜ਼ਖ਼ਮੀ ਹੋ ਗਿਆ। ਡਰਾਈਵਰ ਮੌਕੇ ‘ਤੇ ਟਰੱਕ ਛੱਡ ਕੇ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਕੁਝ ਲੋਕਾਂ ਨੇ ਦਿੱਲੀ ਤੇ ਮੁੰਬਈ ਨੂੰ ਜੋੜਦੇ ਰੇਲਵੇ ਟਰੈਕ ‘ਤੇ ਓਵਰਬ੍ਰਿਜ ਜਾਂ ਅੰਡਰਬ੍ਰਿਜ ਬਣਾਉਣ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ ਵੀ ਕੀਤਾ। -ਪੀਟੀਆਈ