ਪੁਣੇ, 24 ਨਵੰਬਰ
ਸੀਨੀਅਰ ਅਦਾਕਾਰ ਵਿਕਰਮ ਗੋਖਲੇ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਇੱਥੇ ਜਿਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਉਸ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਦਾਕਾਰ ਗੋਖਲੇ (77) ਦਾ ਇੱਥੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿੱਚ ਕਈ ਸਿਹਤ ਸਮੱਸਿਆਵਾਂ ਨੂੰ ਲੈ ਕੇ ਇਲਾਜ ਚੱਲ ਰਿਹਾ ਹੈ। ਹਸਪਤਾਲ ਦੇ ਤਰਜਮਾਨ ਸ਼ਿਰੀਸ਼ ਯਾਦਕਿਕਰ ਨੇ ਕਿਹਾ, ”ਗੋਖਲੇ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਨਜ਼ਰ ਆ ਰਿਹਾ ਹੈ। ਉਹ ਆਪਣੀਆਂ ਅੱਖਾਂ ਖੋਲ੍ਹ ਰਹੇ ਹਨ ਅਤੇ ਉਨ੍ਹਾਂ ਦੇ ਹੱਥਾਂ-ਪੈਰਾਂ ਵਿੱਚ ਹਲਚਲ ਹੈ। ਸੰਭਾਵੀ ਤੌਰ ‘ਤੇ ਅਗਲੇ 48 ਘੰਟਿਆਂ ਤੱਕ ਉਨ੍ਹਾਂ ਨੂੰ ਜੀਵਨ ਰੱਖਿਅਕ ਪ੍ਰਣਾਲੀ ‘ਤੇ ਰੱਖਿਆ ਜਾਵੇਗਾ।” -ਪੀਟੀਆਈ