ਲੰਡਨ, 29 ਨਵੰਬਰ
ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤ-ਪ੍ਰਸ਼ਾਂਤ ਖੇਤਰ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਜ਼ਿਆਦਾ ਧਿਆਨ ਦੇਣ ਦੀ ਯੋਜਨਾ ਦੇ ਹਿੱਸੇ ਵਜੋਂ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਪ੍ਰਤੀ ਆਪਣੇ ਦੇਸ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਭਾਰਤੀ ਮੂਲ ਦੇ ਨੇਤਾ ਸੁਨਕ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੋਮਵਾਰ ਰਾਤ ਨੂੰ ਆਪਣਾ ਪਹਿਲਾ ਪ੍ਰਮੁੱਖ ਵਿਦੇਸ਼ ਨੀਤੀ ਭਾਸ਼ਨ ਦਿੱਤਾ। ਉਨ੍ਹਾਂ ਚੀਨ ਦੇ ਸੰਦਰਭ ਵਿੱਚ ਚੀਜ਼ਾਂ ਵੱਖਰੇ ਤਰੀਕੇ ਨਾਲ ਕਰਨ ਦਾ ਸੰਕਲਪ ਲਿਆ।