ਨਵੀਂ ਦਿੱਲੀ, 29 ਨਵੰਬਰ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਾਸੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ ਅਤੇ ਨਿੱਜੀ ਖੇਤਰ ਨੂੰ ਹਰ ਸਾਲ ਘੱਟ ਉਮਰ ਵਿੱਚ ਸੇਵਾਮੁਕਤ ਹੋਣ ਵਾਲੇ 60,000 ਫੌਜੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਆਰਮਡ ਫੋਰਸਿਜ਼ ਫਲੈਗ ਡੇਅ ਸਮਾਗਮ ਵਿੱਚ ਉਨ੍ਹਾਂ ਨੇ ਇਸ ਤੱਥ ‘ਤੇ ਵੀ ਚਾਨਣਾ ਪਾਇਆ ਕਿ ਵੱਡੀ ਗਿਣਤੀ ਵਿੱਚ ਫੌਜੀ 35 ਤੋਂ 40 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋ ਜਾਂਦੇ ਹਨ ਤੇ ਇਨ੍ਹਾਂ ਨੂੰ ਭਵਿੱਖ ਵਿੱਚ ਰੁਜ਼ਗਾਰ ਦੇਣ ਵਿੱਚ ਨਿੱਜੀ ਖੇਤਰ ਆਪਣਾ ਯੋਗਦਾਨ ਪਾਉਣ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੇ ਫੌਜੀਆਂ ਦੀ ਭਲਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੋਣੀ ਚਾਹੀਦੀ, ਸਗੋਂ ਇਹ ਸਾਰਿਆਂ ਦਾ ਫਰਜ਼ ਹੋਣਾ ਚਾਹੀਦਾ ਹੈ।