ਵਾਸ਼ਿੰਗਟਨ, 30 ਨਵੰਬਰ
ਅਮਰੀਕੀ ਸੈਨੇਟ ਨੇ ਦੇਸ਼ ਵਿਚ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਲਈ ਬਿੱਲ ਪਾਸ ਕਰ ਦਿੱਤਾ। ਇਹ ਕਦਮ ਇਸ ਮੁੱਦੇ ‘ਤੇ ਰਾਸ਼ਟਰੀ ਰਾਜਨੀਤੀ ਵਿੱਚ ਬਦਲਾਅ ਦਾ ਸੰਕੇਤ ਦਿੰਦਾ ਹੈ। ਸੁਪਰੀਮ ਕੋਰਟ ਦੇ 2015 ਦੇ ਫੈਸਲੇ ਤੋਂ ਬਾਅਦ ਵਿਆਹ ਕਰਵਾਉਣ ਵਾਲੇ ਹਜ਼ਾਰਾਂ ਸਮਲਿੰਗੀ ਜੋੜਿਆਂ ਨੂੰ ਇਹ ਰਾਹਤ ਮਿਲੀ ਹੈ। ਇਸ ਫੈਸਲੇ ਤਹਿਤ ਦੇਸ਼ ਭਰ ਵਿੱਚ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ। ਬਿੱਲ ਨੂੰ 36 ਦੇ ਮੁਕਾਬਲੇ 61 ਵੋਟਾਂ ਨਾਲ ਪਾਸ ਕੀਤਾ ਗਿਆ।