ਬੀਐੱਸ ਚਾਨਾ
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ।ਇਸ ਮੌਕੇ ਮੰਤਰੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਰਾਸਤ-ਏ-ਖਾਲਸਾ ਦਾ ਦੌਰਾ ਜ਼ਰੂਰ ਕਰਨ। ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾਇਆ। ਪਹਿਲਾਂ ਉਦਘਾਟਨੀ ਸਮਾਰੋਹ ਵਿੱਚ ਪਹੁੰਚਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਡੀਪੀਆਈ (ਐਸਿੱ) ਹਰਿੰਦਰ ਕੌਰ, ਡਿਪਟੀ ਸਪੋਰਟਸ ਡਾਇਰੈਕਟਰ ਸੁਨੀਲ ਕੁਮਾਰ, ਅਸਿਸਟੈਂਟ ਕਮਿਸ਼ਨਰ ਰੂਪਨਗਰ ਹਰਜੋਤ ਕੌਰ, ਐੱਸਡੀਐੱਮ ਮਨੀਸ਼ਾ ਰਾਣਾ, ਪ੍ਰਿੰਸੀਪਲ ਸਤਨਾਮ ਸਿੰਘ ਭਾਈ ਨੰਦ ਲਾਲ ਸਕੂਲ ਅਤੇ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫਸਰ ਸੰਗੀਤਾ ਸ਼ਰਮਾ, ਜ਼ਿਲ੍ਹਾ ਸੈਕੰਡਰੀ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਨੇ ਸਵਾਗਤ ਕੀਤਾ।
ਮੰਤਰੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਬਲਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਵਲੋ ਖੇਡਾਂ ਦੀ ਮਸ਼ਾਲ ਜਗਾਈ ਗਈ। ਇਸੀ ਦੌਰਾਨ ਸਮੂਹ ਇਸ ਮੌਕੇ ਸਿੱਖਿਆ ਮੰਤਰੀ ਵਲੋ ਹਰੇਕ ਜ਼ਿਲ੍ਹੇ ਦੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਰਿਹਾਇਸ਼ ਅਤੇ ਖਾਣ ਪੀਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ।
ਇਸ ਮੌਕੇ ਖਿਡਾਰੀਆਂ ਨੇ ਸਿੱਖਿਆ ਮੰਤਰੀ ਨਾਲ ਫੋੋਟੋਆ ਤੇ ਸੈਲਫੀਆਂ ਵੀ ਕਰਵਾਈਆਂ। ਉਦਘਾਟਨੀ ਸਮਾਗਮ ਦੌਰਾਨ ਮਾਤਾ ਬਲਵਿੰਦਰ ਕੌਰ ਬੈਂਸ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਰੰਜਨਾ ਕਟਿਆਲ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਐਸ.ਪੀ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਡੀਐੱਮ ਖੇਡਾਂ ਬਲਜਿੰਦਰ ਸਿੰਘ, ਕਮਿੱਕਰ ਸਿੰਘ ਡਾਢੀ ਪ੍ਰਧਾਨ ਜ਼ਿਲ੍ਹਾ ਯੂਥ ਆਪ, ਹਰਮਿੰਦਰ ਸਿੰਘ ਢਾਹੇ ਜ਼ਿਲ੍ਹਾ ਪ੍ਰਧਾਨ, ਬਾਬੂ ਚਮਨ ਲਾਲ, ਹਰਦਿਆਲ ਸਿੰਘ ਬੈਂਸ, ਪ੍ਰਿੰਸੀਪਲ ਅਵਤਾਰ ਸਿੰਘ,ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਇੰਦਰਜੀਤ ਸਿੰਘ, ਸਤਨਾਮ ਸਿੰਘ ਸੰਧੂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਜਸਵੀਰ ਸਿੰਘ ਅਰੋੜਾ,ਪ੍ਰਿੰਸੀਪਲ ਹਰਦੀਪ ਸਿੰਘ ਢੀਂਡਸਾ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਰਵਿੰਦਰ ਕੁਮਾਰ, ਪੰਕਜ ਕੁਮਾਰ, ਲੈਕ.ਅਰਵਿੰਦਰ ਕੁਮਾਰ,ਦੀਪਕ ਸੋਨੀ, ਮਨਿੰਦਰ ਰਾਣਾ, ਕੁਲਦੀਪ ਪਰਮਾਰ, ਹਰਕੀਰਤ ਸਿੰਘ ਮਿਨਹਾਸ, ਦੀਪਕ ਆਂਗਰਾ, ਜਗਜੀਤ ਸਿੰਘ ਜੱਗੀ, ਦਵਿੰਦਰ ਸਿੰਘ,ਜਸਪ੍ਰੀਤ ਸਿੰਘ, ਸ਼ੰਮੀ ਬਰਾਰੀ, ਰਾਮ ਕੁਮਾਰ ਮੁਕਾਰੀ, ਰਜਿੰਦਰ ਸੋਨੀ, ਹਰਤੇਗਬੀਰ ਸਿੰਘ ਤੇਗੀ, ਗੁਰਜਤਿੰਦਰ ਸਿੰਘ ਅਤੇ ਕੇਸਰ ਸਿੰਘ ਸੰਧੂ ਸਮੇਤ ਹੋਰ ਵੀ ਹਾਜ਼ਰ ਸਨ। ਰਾਜ ਪੱਧਰੀ ਖੇਡਾਂ ਦੇ ੳੇੁਦਘਾਟਨੀ ਸਮਾਗਮ ਦੀ ਸਮਾਪਤੀ ਉਪਰੰਤ ਸਿੱਖਿਆ ਮੰਤਰੀ ਨੇ ਖਿਡਾਰੀਆਂ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਿਆ।