12.4 C
Alba Iulia
Monday, April 29, 2024

ਦੋ ਭੈਣਾਂ ਨੇ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਮੈਡਲ

Must Read


ਪਰਮਜੀਤ ਸਿੰਘ

ਫਾਜ਼ਿਲਕਾ, 5 ਦਸੰਬਰ

ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ‘ਚ ਕਰਵਾਈ ਗਈ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ‘ਚ ਦੋ ਭੈਣਾਂ ਨੇ ਫਿਰ ਮੈਡਲ ਜਿੱਤ ਕੇ ਆਪਣੇ ਸਕੂਲ, ਕਾਲਜ ਤੇ ਪਰਿਵਾਰਕ ਦਾ ਨਾਂ ਰੋਸ਼ਨ ਕੀਤਾ ਹੈ।

ਅਥਲੈਟਿਕਸ ਕੋਚ ਗੁਰਮੀਤ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ‘ਚ ਜ਼ਿਲ੍ਹਾ ਅਥਲੈਟਿਕਸ ਐਸੋੋਸੀਏਸ਼ਨ ਵੱਲੋਂ ਖਿਡਾਰੀਆਂ ‘ਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ‘ਚ ਨੈਸ਼ਨਲ ਗਰਲਜ਼ ਕਾਲਜ ਚੁਵਾੜਿਆਂ ਵਾਲੀ ਦੀ ਵਿਦਿਆਰਥਣ ਜਨਤ ਕੰਬੋਜ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਦੀ ਵਿਦਿਆਰਥਣ ਤਮਨਾ ਨੇ ਵੀ ਹਿੱਸਾ ਲਿਆ।

ਉਨ੍ਹਾਂ ਦੱਸਿਆ ਕਿ ਜਨਤ ਕੰਬੋਜ ਨੇ ਅੰਡਰ-20 ‘ਚ 200 ਮੀਟਰ ਦੋੜ ‘ਚ ਹਿੱਸਾ ਲੈਕੇ ਸਿਲਵਰ ਮੈਡਲ ਪ੍ਰਾਪਤ ਕੀਤਾ, ਜਦੋਂਕਿ ਤਮਨਾ ਨੇ ਲੰਬੀ ਛਾਲ ‘ਚ ਬ੍ਰਾਊਂਜ਼ ਮੈਡਲ ਜਿੱਤਿਆ। ਇਨ੍ਹਾ ਦੋਵ੍ਹਾਂ ਵਿਦਿਆਰਥਣਾਂ ਨੂੰ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -