12.4 C
Alba Iulia
Saturday, May 4, 2024

ਭਾਰਤ ਨੇ ਯੂਕੇ ਦੇ ਯਾਤਰੀਆਂ ਲਈ ਈ-ਵੀਜ਼ਾ ਬਹਾਲ ਕੀਤਾ

Must Read


ਲੰਡਨ, 5 ਦਸੰਬਰ

ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਸੋਮਵਾਰ ਨੂੰ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਬਹਾਲ ਕਰਨ ਦਾ ਐਲਾਨ ਕੀਤਾ ਹੈ। ਯੂਕੇ ਦੇ ਯਾਤਰੀਆਂ ਲਈ ਇਹ ਅਜਿਹਾ ਕਦਮ ਹੈ ਜਿਸ ਦਾ ਵਿਆਪਕ ਸਵਾਗਤ ਹੋਵੇਗਾ। ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਕਿਹਾ ਕਿ ਇਹ ਸੇਵਾ ਤੁਰੰਤ ਉਪਲੱਬਧ ਹੋਵੇਗੀ। ਲੰਡਨ ਵਿੱਚ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਯਾਤਰੀ ਇਸ ਹਫ਼ਤੇ ਤੋਂ ਭਾਰਤ ਲਈ ਈ-ਵੀਜ਼ਾ ਲਈ ਅਰਜ਼ੀ ਦੇਣਾ ਸ਼ੁਰੂ ਕਰ ਸਕਦੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਸਿਸਟਮ ਅਪਗ੍ਰੇਡ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਦੋਰਾਇਸਵਾਮੀ ਨੇ ਟਵਿੱਟਰ ‘ਤੇ ਐਲਾਨ ਕੀਤਾ,”ਅੱਜ ਵੱਡੀ ਖ਼ਬਰ ਇਹ ਹੈ ਕਿ ਅਸੀਂ ਇੱਕ ਵਾਰ ਫਿਰ ਈ-ਵੀਜ਼ਾ ਸ਼ੁਰੂ ਕਰ ਰਹੇ ਹਾਂ। ਇਸ ਨਾਲ ਯੂਕੇ ਵਿਚਲੇ ਦੋਸਤਾਂ ਨੂੰ ਭਾਰਤ ਦੀ ਯਾਤਰਾ ਕਰਨ ਲਈ ਬਹੁਤ ਜ਼ਿਆਦਾ ਆਸਾਨੀ ਹੋਵੇਗੀ ਹੈ।” -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -