ਸ੍ਰੀਨਗਰ, 6 ਦਸੰਬਰ
ਕਸ਼ਮੀਰ ‘ਚ ਸੀਤ ਲਹਿਰ ਤੋਂ ਕੁਝ ਰਾਹਤ ਮਿਲੀ ਹੈ ਪਰ ਘਾਟੀ ‘ਚ ਪਾਰਾ ਸਿਫ਼ਰ ਤੋਂ ਹੇਠਾਂ ਹੈ। ਇਸ ਦੇ ਨਾਲ ਹੀ ਇਸ ਹਫਤੇ ਦੇ ਅੰਤ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਦੀ ਰਾਤ ਸ੍ਰੀਨਗਰ ਵਿੱਚ ਸਾਲ ਦੀ ਸਭ ਤੋਂ ਠੰਢੀ ਰਾਤ ਰਹੀ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸਕੀ ਰਿਜ਼ੋਰਟ ਗੁਲਮਰਗ ਵਿੱਚ ਰਾਤ ਦਾ ਤਾਪਮਾਨ ਮਨਫ਼ੀ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਨਾਲੋਂ ਮਾਮੂਲੀ ਘੱਟ ਹੈ।