ਸੰਯੁਕਤ ਰਾਸ਼ਟਰ, 7 ਦਸੰਬਰ
ਭਾਰਤ, ਜਿਸ ਨੇ ਸੰਘਰਸ਼ ਪ੍ਰਭਾਵਿਤ ਯੂਕਰੇਨ ਤੋਂ ਆਪਣੇ 22,500 ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਕਰਵਾਈ, ਆਪਣੇ ਵਿਦਿਆਰਥੀਆਂ ਦੀ ਸਿੱਖਿਆ ‘ਤੇ ਸੰਕਟ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕਈ ਢੰਗ ਤਰੀਕੇ ਲੱਭ ਰਿਹਾ ਹੈ। ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ‘ਯੂਕਰੇਨ: ਨਾਗਰਿਕਾਂ ਦੀ ਸੁਰੱਖਿਆ ਅਤੇ ਬੱਚਿਆਂ ਦੀ ਸਥਿਤੀ’ ਵਿਸ਼ੇ ‘ਤੇ ਬੈਠਕ ‘ਚ ਕਿਹਾ ਕਿ ਯੂਕਰੇਨ ਸੰਕਟ ਦਾ ਦੁਨੀਆ ਭਰ ਦੇ 75 ਲੱਖ ਬੱਚਿਆਂ ‘ਤੇ ਗੰਭੀਰ ਪ੍ਰਭਾਵ ਪਿਆ ਹੈ। ਕੰਬੋਜ ਦਸੰਬਰ ਦੇ ਮਹੀਨੇ ਸੁਰੱਖਿਆ ਪਰਿਸ਼ਦ ਦੀ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਭਾਈਚਾਰੇ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਯੂਕਰੇਨ ਦੇ ਹਾਲਾਤ ਨੇ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਵੀ ਪ੍ਰਭਾਵਿਤ ਕੀਤਾ ਹੈ।