ਨਵੀਂ ਦਿੱਲੀ, 8 ਦਸੰਬਰ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੱਜਾਂ ਦੀ ਨਿਯੁਕਤੀ ਵਾਲੀ ਕੌਲਿਜੀਅਮ ਪ੍ਰਣਾਲੀ ਦੇਸ਼ ਦਾ ਕਾਨੂੰਨ ਹੈ ਅਤੇ ਇਸ ਖ਼ਿਲਾਫ਼ ਟਿੱਪਣੀਆਂ ਠੀਕ ਨਹੀਂ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਉਸ ਵੱਲੋਂ ਐਲਾਨਿਆ ਗਿਆ ਕੋਈ ਵੀ ਕਾਨੂੰਨ ਸਾਰੀਆਂ ਧਿਰਾਂ ‘ਤੇ ਲਾਜ਼ਮੀ ਤੌਰ ‘ਤੇ ਲਾਗੂ ਹੁੰਦਾ ਹੈ ਅਤੇ ਕੌਲਿਜੀਅਮ ਪ੍ਰਣਾਲੀ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਸੰਵਿਧਾਨਕ ਅਦਾਲਤਾਂ ‘ਚ ਜੱਜਾਂ ਦੀ ਨਿਯੁਕਤੀ ਲਈ ਕੌਲਿਜੀਅਮ ਵੱਲੋਂ ਸਿਫ਼ਾਰਿਸ਼ ਕੀਤੇ ਗਏ ਨਾਵਾਂ ਨੂੰ ਕੇਂਦਰ ਵੱਲੋਂ ਪ੍ਰਵਾਨਗੀ ‘ਚ ਦੇਰੀ ਨਾਲ ਸਬੰਧਤ ਮਾਮਲੇ ਦੀ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਸੁਪਰੀਮ ਕੋਰਟ ਨੇ ਕੌਲਿਜੀਅਮ ਵੱਲੋਂ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਿਸ਼ ਕੀਤੇ ਗਏ ਨਾਵਾਂ ਨੂੰ ਕੇਂਦਰ ਵੱਲੋਂ ਪ੍ਰਵਾਨਗੀ ਦੇਣ ‘ਚ ਦੇਰੀ ਲਈ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ। –ਪੀਟੀਆਈ