ਨਵੀਂ ਦਿੱਲੀ, 8 ਦਸੰਬਰ
ਇਥੋਂ ਦੀ ਇੱਕ ਅਦਾਲਤ ਨੇ ਅੱਜ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਅਤੇ ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ‘ਤੇ ‘ਆਪ’ ਵਰਕਰਾਂ ਨੂੰ ਮਹਿਲਾ ਕਮਿਸ਼ਨ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕਰਨ ਲਈ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਅਦਾਲਤ ਨੇ ਦਿੱਲੀ ਮਹਿਲਾ ਕਮਿਸ਼ਨ ਦੀਆਂ ਸਾਬਕਾ ਮੈਂਬਰਾਂ ਪ੍ਰੋਮਿਲਾ ਗੁਪਤਾ, ਸਾਰਿਕਾ ਚੌਧਰੀ ਅਤੇ ਫਰਹੀਨ ਮਲਿਕ ਵਿਰੁੱਧ ਮੁਕੱਦਮਾ ਚਲਾਉਣ ਦਾ ਵੀ ਹੁਕਮ ਦਿੱਤਾ ਹੈ। ਅਦਾਲਤ ਨੇ ਮੁਲਜ਼ਮਾਂ ਖਿਲਾਫ਼ ਆਈਪੀਸੀ ਦੀ ਧਾਰਾ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਡੀ) ਤਹਿਤ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ। -ਪੀਟੀਆਈ