ਅਹਿਮਦਾਬਾਦ, 9 ਦਸੰਬਰ
ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਸੂਬੇ ਵਿਚ ਨਵੀਂ ਸਰਕਾਰ ਕਾਇਮ ਕਰਨ ਦਾ ਰਾਹ ਪੱਧਰਾ ਕਰਨ ਲਈ ਅੱਜ ਆਪਣੀ ਪੂਰੀ ਕੈਬਨਿਟ ਸਮੇਤ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਨੇ ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਵਿੱਚੋਂ 156 ਸੀਟਾਂ ਜਿੱਤ ਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਸ੍ਰੀ ਪਟੇਲ ਨੇ ਭਾਜਪਾ ਦੀ ਗੁਜਰਾਤ ਇਕਾਈ ਦੇ ਮੁਖੀ ਸੀਆਰ ਪਾਟਿਲ ਅਤੇ ਪਾਰਟੀ ਦੇ ਚੀਫ਼ ਵ੍ਹਿਪ ਪੰਕਜ ਦੇਸਾਈ ਨਾਲ ਗਾਂਧੀਨਗਰ ਦੇ ਰਾਜ ਭਵਨ ਵਿੱਚ ਰਾਜਪਾਲ ਅਚਾਰੀਆ ਦੇਵਵ੍ਰਤ ਨੂੰ ਆਪਣੇ ਅਸਤੀਫ਼ੇ ਸੌਂਪੇ।