ਨਵੀਂ ਦਿੱਲੀ, 9 ਦਸੰਬਰ
ਇਥੋਂ ਦੀ ਅਦਾਲਤ ਨੇ ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਅਤੇ ਤਿੰਨ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਤੈਅ ਕੀਤੇ ਹਨ, ਜਿਨ੍ਹਾਂ ਵਿਚ ਕਥਿਤ ਤੌਰ ‘ਤੇ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਗੈਰ-ਕਾਨੂੰਨੀ ਤੌਰ ‘ਤੇ ਲੋਕਾਂ, ਖਾਸ ਤੌਰ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਨਿਯੁਕਤ ਕਰਕੇ ਵਿੱਤੀ ਲਾਭ ਹਾਸਲ ਕਰਨ ਦੇ ਦੋਸ਼ ਲੱਗੇ ਹਨ। ਇਹ ਮਾਮਲਾ ਭਾਜਪਾ ਨੇਤਾ ਅਤੇ ਡੀਸੀਡਬਲਿੳ ਦੀ ਸਾਬਕਾ ਚੇਅਰਪਰਸਨ ਬਰਖਾ ਸ਼ੁਕਲਾ ਸਿੰਘ ਵੱਲੋਂ 2016 ਵਿੱਚ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਕੋਲ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ। ਪਹਿਲਾਂ ਦਰਜ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਹੋਈ ਸੀ ਅਤੇ ਬਾਅਦ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਰਾਉਸ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਡੀਆਈਜੀ ਵਿਨੈ ਸਿੰਘ ਨੇ ਮਾਲੀਵਾਲ, ਪ੍ਰੋਮਿਲਾ ਗੁਪਤਾ, ਸਾਰਿਕਾ ਚੌਧਰੀ ਅਤੇ ਫਰਹੀਨ ਮਲਿਕ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ।