12.4 C
Alba Iulia
Friday, March 24, 2023

ਕੈਨੇਡਾ ਵਿੱਚ ਸਿੱਖ ਨੌਜਵਾਨ ਦੀ ਹੱਤਿਆ

Must Read


ਟਰਾਂਟੋ, 12 ਦਸੰਬਰ

ਕੈਨੇਡਾ ਵਿੱਚ ਗੋਲੀਆਂ ਮਾਰ ਕੇ ਸਿੱਖ ਨੌਜਵਾਨ ਦੀ ਹੱਤਿਆ ਦਾ ਕੇਸ ਸਾਹਮਣਾ ਆਇਆ ਹੈ। ਇਹ ਘਟਨਾ ਐਲਬਰਟਾ ਪ੍ਰਾਂਤ ਵਿੱਚ ਵਾਪਰੀ ਹੈ। ਪੁਲੀਸ ਅਨੁਸਾਰ ਐਲਬਰਟਾ ਦੀ ਰਾਜਧਾਨੀ ਐਡਮੋਨਟਨ ਦੀ 51 ਸਟਰੀਟ ਵਿੱਚ 3 ਦਸੰਬਰ ਨੂੰ ਰਾਤ 8.40 ਵਜੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਪੁਲੀਸ ਜਦੋਂ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਦੇਖਿਆ ਕਿ ਇਕ ਨੌਜਵਾਨ ਕਾਰ ਵਿੱਚ ਜ਼ਖ਼ਮੀ ਹਾਲਤ ਵਿੱਚ ਪਿਆ ਸੀ। ਪੁਲੀਸ ਨੇ ਉਸ ਨੂੰ ਮਸਨੂਈ ਢੰਗ ਨਾਲ ਸਾਹ ਦਿਵਾਉਣ ਦੀ ਕੋਸ਼ਿਸ਼ ਕੀਤੀ ਤੇ ਜਦੋਂ ਡਾਕਟਰਾਂ ਦੀ ਟੀਮ ਮੋਕੇ ‘ਤੇ ਪਹੁੰਚੀ ਤਾਂ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਐਡਮੋਨਟਨ ਦੇ ਮੈਡੀਕਲ ਐਗਜ਼ਾਮੀਨਰ ਨੇ 7 ਦਸੰਬਰ ਨੂੰ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਕੀਤੀ ਤੇ ਮ੍ਰਿਤਕ ਦੀ ਪਛਾਣ ਸਨਰਾਜ ਸਿੰਘ (24) ਵਜੋਂ ਕੀਤੀ ਗਈ ਹੈ। ਪੁਲੀਸ ਅਨੁਸਾਰ ਨੌਜਵਾਨ ਦੀ ਮੋਤ ਗੋਲੀਆਂ ਲੱਗਣ ਕਾਰਨ ਹੋਈ ਹੈ। -ਏਜੰਸੀNews Source link

- Advertisement -
- Advertisement -
Latest News

ਫ਼ਰਾਰ ਅੰਮ੍ਰਿਤਪਾਲ ਸਿੰਘ ਸਬੰਧੀ ਮਹਾਰਾਸ਼ਟਰ ਪੁਲੀਸ ਚੌਕਸ

ਮੁੰਬਈ, 23 ਮਾਰਚ ਪੰਜਾਬ ਪੁਲੀਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ...
- Advertisement -

More Articles Like This

- Advertisement -