ਨਵੀਂ ਦਿੱਲੀ, 13 ਦਸੰਬਰ
ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐੱਮ. ਤ੍ਰਿਵੇਦੀ ਨੇ ਬਿਲਕੀਸ ਬਾਨੋ ਵੱਲੋਂ ਉਸ ਦੇ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਨੂੰ ਮੁਆਫ਼ ਕਰਨ ਦੇ ਗੁਜਰਾਤ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਖ਼ੁਦ ਨੂੰ ਵੱਖ ਕਰ ਲਿਆ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੇ ਜਿਵੇਂ ਹੀ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ ਤਾਂ ਜਸਟਿਸ ਰਸਤੋਗੀ ਨੇ ਕਿਹਾ ਕਿ ਉਨ੍ਹਾਂ ਦੀ ਸਾਥੀ ਜੱਜ ਇਸ ਮਾਮਲੇ ਦੀ ਸੁਣਵਾਈ ਨਹੀਂ ਕਰਨਾ ਚਾਹੁੰਦੀ।