ਨਵੀਂ ਦਿੱਲੀ, 15 ਦਸੰਬਰ
ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ ‘ਚ ਰੇਲ ਡੱਬਾ ਸਾੜਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ। ਉਹ 17 ਸਾਲਾਂ ਤੋਂ ਜੇਲ੍ਹ ਵਿੱਚ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦੀ ਬੈਂਚ ਨੇ ਦੋਸ਼ੀ ਫਾਰੂਕ ਵੱਲੋਂ ਪੇਸ਼ ਹੋਏ ਵਕੀਲ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਉਸ ਨੂੰ ਹੁਣ ਤੱਕ ਦੀ ਜੇਲ੍ਹ ਦੀ ਸਜ਼ਾ ਨੂੰ ਦੇਖਦੇ ਹੋਏ ਜ਼ਮਾਨਤ ਦਿੱਤੀ ਜਾਵੇ। ਇਸ ਘਟਨਾ ‘ਚ 59 ਜਾਨਾਂ ਗਈਆਂ ਸਨ।