ਨਵੀਂ ਦਿੱਲੀ, 16 ਦਸੰਬਰ
ਸਰਕਾਰ ਨੇ ਅੱਜ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਵੋਟਰ ਪਛਾਣ ਪੱਤਰ ਨਾਲ ਆਧਾਰ ਨੂੰ ਲਿੰਕ ਨਹੀਂ ਕੀਤਾ ਹੈ, ਉਨ੍ਹਾਂ ਦੇ ਨਾਂ ਵੋਟਰ ਸੂਚੀ ਤੋਂ ਨਹੀਂ ਹਟਾਏ ਜਾਣਗੇ। ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਕਾਨੂੰਨ (ਸੋਧ) ਐਕਟ, 2021 ਇਹ ਵਿਵਸਥਾ ਕਰਦਾ ਹੈ ਕਿ ਵੋਟਰ ਆਪਣਾ ਆਧਾਰ ਨੰਬਰ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਮੁਹੱਈਆ ਕਰਵਾਏ ਪਰ ਇਹ ਲਾਜ਼ਮੀ ਨਹੀਂ ਸਗੋਂ ਸਵੈਇੱਛਤ ਹੈ।