ਪਿਸ਼ਾਵਰ, 18 ਦਸੰਬਰ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਨਵੇਂ ਬਣੇ ਪੁਲੀਸ ਥਾਣੇ ਨੂੰ ਅਤਿਵਾਦੀਆਂ ਨੇ ਨਿਸ਼ਾਨਾ ਬਣਾਇਆ। ਹਮਲੇ ਦੌਰਾਨ ਚਾਰ ਪੁਲੀਸ ਕਰਮੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਦੱਖਣੀ ਵਜ਼ੀਰਿਸਤਾਨ ਦੇ ਲੱਕੀ ਮਰਵਾਤ ਸਰਹੱਦੀ ਇਲਾਕੇ ਦੇ ਬਰਗੀ ਪੁਲੀਸ ਥਾਣੇ ‘ਤੇ ਅਤਿਵਾਦੀਆਂ ਨੇ ਹੈਂਡ ਗਰਨੇਡ, ਰਾਕੇਟ ਲਾਂਚਰ ਨਾਲ ਹਮਲਾ ਕੀਤਾ। ਪੁਲੀਸ ਨਾਲ ਮੁੱਠਭੇੜ ਮਗਰੋਂ ਸ਼ੱਕੀ ਅਤਿਵਾਦੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਅਤੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਸਿਪਾਹੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਕਿਸੇ ਵੀ ਅਤਿਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸੇ ਦੌਰਾਨ ਅਤਿਵਾਦੀਆਂ ਨਾਲ ਹੋਏ ਵੱਖਰੇ ਮੁਕਾਬਲੇ ਵਿੱਚ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗੲੇ। -ਏਪੀ