12.4 C
Alba Iulia
Thursday, May 2, 2024

ਉੱਤਰੀ ਭਾਰਤ ਵਿੱਚ ਅਗਲੇ ਪੰਜ ਦਿਨ ਪਵੇਗੀ ਸੰਘਣੀ ਧੁੰਦ: ਮੌਸਮ ਵਿਭਾਗ

Must Read


ਵਿਭਾ ਸ਼ਰਮਾ

ਨਵੀਂ ਦਿੱਲੀ, 19 ਦਸੰਬਰ

ਮੌਸਮ ਵਿਭਾਗ ਨੇ ਕਿਹਾ ਕਿ ਅੱਜ ਧੁੰਦ ਪੈਣ ਕਾਰਨ ਅੰਮ੍ਰਿਤਸਰ, ਪਟਿਆਲਾ, ਬਰੇਲੀ, ਲਖਨਊ ਅਤੇ ਬਹਿਰੀਚ ਵਿੱਚ ਸਵੇਰੇ 5:30 ਵਜੇ ਦੇਖਣ ਦੀ ਹੱਦ 25-50 ਮੀਟਰ ਦਰਜ ਕੀਤੀ ਗਈ।

ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੇ ਉੱਤਰੀ ਹਰਿਆਣਾ ਵਿੱਚ ਅਗਲੇ ਦੋ ਘੰਟਿਆਂ ਤੱਕ ਸੰਘਣੀ ਧੁੰਦ ਰਹਿਣ ਦੀ ਸਥਿਤੀ ਬਣੀ ਰਹੇਗੀ ਅਤੇ ਇਸ ਵਿੱਚ ਹੌਲੀ-ਹੌਲੀ ਸੁਧਾਰ ਹੋਵੇਗਾ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਜ਼ਿਕਰਯੋਗ ਹੈ ਕਿ ਦਸੰਬਰ ਦੇ ਪਹਿਲੇ ਦੋ ਹਫ਼ਤਿਆਂ ਦੌਰਾਨ ਹਿਮਾਲਿਆ ਦੇ ਉੱਚਾਈ ਵਾਲੇ ਤੇ ਨੀਵੇਂ ਖੇਤਰਾਂ ਵਿੱਚ ਬਹੁਤ ਘੱਟ ਬਰਫ਼ਬਾਰੀ ਹੋਈ ਹੈ। ਇਸ ਮਹੀਨੇ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਲਗਪਗ 97 ਫ਼ੀਸਦੀ ਅਤੇ ਜੰਮੂ-ਕਸ਼ਮੀਰ ਵਿੱਚ 80 ਫ਼ੀਸਦੀ ਬਾਰਿਸ਼/ਬਰਫ਼ਬਾਰੀ ਦੀ ਕਮੀ ਦਰਜ ਕੀਤੀ ਗਈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -