ਨਵੀਂ ਦਿੱਲੀ, 21 ਦਸੰਬਰ
ਕਾਂਗਰਸ ਨੇਤਾ ਪਵਨ ਖੇੜਾ ਨੇ ‘ਭਾਰਤ ਜੋੜੋ ਯਾਤਰਾ’ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਰਾਹੁਲ ਗਾਂਧੀ ਨੂੰ ਸਿਹਤ ਮੰਤਰੀ ਮਾਂਡਵੀਆ ਦੁਆਰਾ ਭੇਜੇ ਪੱਤਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਰਾਜਸਥਾਨ ਅਤੇ ਕਰਨਾਟਕ ਵਿੱਚ ਯਾਤਰਾਵਾਂ ਕੱਢ ਰਹੀ ਹੈ, ਕੀ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਪੱਤਰ ਵੀ ਭੇਜਿਆ ਹੈ। ਖੇੜਾ ਨੇ ਕੇਂਦਰੀ ਮੰਤਰੀ ਨੂੰ ਕਿਹਾ,’ਕਿਰਪਾ ਕਰਕੇ ਕੋਵਿਡ-19 ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕਰੋ, ਅਸੀਂ ਉਨ੍ਹਾਂ ਦੀ ਪਾਲਣਾ ਕਰਾਂਗੇ। ਸਿਰਫ਼ ਰਾਹੁਲ ਗਾਂਧੀ ਹੀ ਕਿਉਂ, ਸਿਰਫ਼ ਕਾਂਗਰਸ ਪਾਰਟੀ ਹੀ ਕਿਉਂ, ਸਿਰਫ਼ ‘ਭਾਰਤ ਜੋੜੋ ਯਾਤਰਾ’ ਕਿਉਂ?’