ਨਵੀਂ ਦਿੱਲੀ, 24 ਦਸੰਬਰ
ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਢ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਦਿੱਲੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕਈ ਹਿੱਸਿਆਂ ਵਿੱਚ ਅੱਜ ਸੰਘਣੀ ਧੁੰਦ ਪਈ। ਪਟਿਆਲਾ ਅਤੇ ਗੰਗਾਨਗਰ ਵਿੱਚ ਦੇਖਣ ਦੀ ਸਮਰੱਥਾ ਸਿਰਫ਼ 25 ਮੀਟਰ ਸੀ, ਜਦਕਿ ਚੁਰੂ ਅਤੇ ਪੂਰਨੀਆ ਵਿੱਚ ਇਹ 50 ਮੀਟਰ ਦਰਜ ਕੀਤੀ ਗਈ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਸਥਾਨ ਦੇ ਚੁਰੂ ਵਿੱਚ ਘੱਟ ਤੋਂ ਘੱਟ ਤਾਪਮਾਨ 2.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। -ਪੀਟੀਆਈ