ਨਵੀਂ ਦਿੱਲੀ, 26 ਦਸੰਬਰ
ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਅੱਤਲ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਪੂਜਾ ਸਿੰਘਲ ਨੇ ਆਪਣੀ ਬਿਮਾਰ ਧੀ ਦੀ ਦੇਖਭਾਲ ਲਈ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ।
ਜਸਟਿਸ ਐੱਸ ਕੇ ਕੌਲ ਅਤੇ ਜਸਟਿਸ ਅਭੈ ਐੱਸ ਓਕਾ ਦੀ ਬੈਂਚ ਨੇ ਈਡੀ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰ ਕੇ ਇਸ ਪਟੀਸ਼ਨ ਸਬੰਧੀ ਜਵਾਬ ਦੇਣ ਲਈ ਕਿਹਾ ਹੈ। ਸੁਣਵਾਈ ਦੌਰਾਨ ਸਿੰਘਲ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਸ ਦੀ ਮੁਵੱਕਿਲ ਦੀ ਧੀ ਨੂੰ ਮੈਡੀਕਲ ਸਥਿਤੀ ਕਾਰਨ ਦੇਖਭਾਲ ਦੀ ਲੋੜ ਹੈ ਅਤੇ ਇਸ ਸਬੰਧੀ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਸਿਖਰਲੀ ਅਦਾਲਤ ਨੇ ਈਡੀ ਨੂੰ ਸਿੰਘਲ ਦੀ ਧੀ ਦੀ ਹਾਲਤ ਦੀ ਪੁਸ਼ਟੀ ਕਰਨ ਅਤੇ ਇਸ ਸਬੰਧੀ ਬੈਂਚ ਨੂੰ ਸੂਚਿਤ ਕਰਨ ਦਾ ਆਦੇਸ਼ ਦਿੱਤਾ ਹੈ। -ਪੀਟੀਆਈ