ਸ੍ਰੀਨਗਰ, 28 ਦਸੰਬਰ
ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਸਰਕਾਰ ਜੰਮੂ-ਕਸ਼ਮੀਰ ਵਿੱਚ ਅਤਿਵਾਦ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਹੁਣ ਜੰਮੂ ਖੇਤਰ ਵਿੱਚ ਫੈਲ ਰਿਹਾ ਅਤਿਵਾਦ ਇਸ ਦੀ ਸਭ ਤੋਂ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਜੰਮੂ ਦੇ ਸਿਧਰਾ ਖੇਤਰ ਵਿੱਚ ਸਵੇਰੇ ਹੋਏ ਮੁਕਾਬਲੇ ਨੇ ਜੰਮੂ-ਕਸ਼ਮੀਰ ਵਿੱਚ ਅਤਿਵਾਦ ਨੂੰ ਜੜ੍ਹੋਂ ਪੁੱਟਣ ਦੇ ਸਰਕਾਰੀ ਦਾਅਵਿਆਂ ਨੂੰ ਝੁਠਲਾਇਆ। ਉਨ੍ਹਾਂ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਕਿ ਅਤਿਵਾਦ ਹੁਣ ਜੰਮੂ ਖੇਤਰ ਵਿੱਚ ਫੈਲ ਗਿਆ ਹੈ।