ਅਹਿਮਦਾਬਾਦ (ਗੁਜਰਾਤ), 28 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੂੰ ਅੱਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਨੇ ਬਿਆਨ ਵਿੱਚ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਅਹਿਮਦਾਬਾਦ ਦੇ ਯੂਐੱਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲਾਜੀ ਐਂਡ ਰਿਸਰਚ ਸੈਂਟਰ ਵਿੱਚ ਦਾਖਲ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ।’ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਬਿਮਾਰ ਮਾਂ ਦਾ ਹਾਲ ਜਾਣਨ ਲਈ ਹਸਪਤਾਲ ਗਏ ਤੇ ਉਧਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ੍ਰੀ ਮੋਦੀ ਦੀ ਮਾਂ ਦੇ ਛੇਤੀ ਸਿਹਤਯਾਬੀ ਦੀ ਪ੍ਰਾਥਨਾ ਕੀਤੀ ਹੈ।