ਤਿਰੂਵਨੰਤਪੁਰਮ, 28 ਦਸੰਬਰ
ਸੀਬੀਆਈ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਰਿਪੋਰਟ ਦਾਇਰ ਕਰਕੇ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ‘ਤੇ ਸੂਰਜੀ ਊਰਜਾ ਘਪਲੇ ਦੀ ਮੁੱਖ ਮੁਲਜ਼ਮ ਨੇ ਇਹ ਦੋਸ਼ ਲਾਇਆ ਸੀ। ਸੂਤਰਾਂ ਨੇ ਦੱਸਿਆ ਕਿ ਸੀਬੀਆਈ ਨੇ ਮੰਗਲਵਾਰ ਨੂੰ ਇੱਥੇ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ। ਸੀਬੀਆਈ ਨੇ ਪਿਛਲੇ ਸਾਲ ਮੁਲਜ਼ਮ ਔਰਤ ਵੱਲੋਂ ਚਾਂਡੀ, ਸਾਬਕਾ ਕੇਂਦਰੀ ਮੰਤਰੀ ਕੇਸੀ ਵੇਣੂਗੋਪਾਲ ਅਤੇ ਹੋਰ ਸਿਆਸੀ ਆਗੂਆਂ ਖ਼ਿਲਾਫ਼ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਸੀ।