ਨਵੀਂ ਦਿੱਲੀ, 28 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਨੂੰ ਲੇਹ-ਲੱਦਾਖ ਅਤੇ ਜੰਮੂ-ਕਸ਼ਮੀਰ ਬਾਰੇ ਦੋ ਉੱਚ ਪੱਧਰੀ ਮੀਟਿੰਗਾਂ ਕੀਤੀਆਂ।ਸੂਤਰਾਂ ਨੇ ਦੱਸਿਆ ਕਿ ਲੇਹ-ਲੱਦਾਖ ਅਤੇ ਜੰਮੂ-ਕਸ਼ਮੀਰ ਬਾਰੇ ਬੈਠਕ ਅੱਜ ਸ਼ਾਮ ਨੂੰ ਹੋਈ। ਗ੍ਰਹਿ ਮੰਤਰਾਲੇ ਦੇ ਉੱਤਰੀ ਬਲਾਕ ਦਫ਼ਤਰ ਵਿੱਚ ਹੋਈਆਂ ਮੀਟਿੰਗਾਂ ਵਿੱਚ ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਦੋਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਸ਼ਾਮਲ ਸਨ। ਇਸ ਦੌਰਾਨ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਤੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਗਿਆ।