ਨਵੀਂ ਦਿੱਲੀ, 30 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੁਟਬਾਲ ਦੇ ਬਾਦਸ਼ਾਹ ਪੇਲੇ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ ਦਾ ਸ਼ਾਨਦਾਰ ਖੇਡ ਪ੍ਰਦਰਸ਼ਨ ਅਤੇ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਪੇਲੇ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਉਹ 82 ਸਾਲ ਦੇ ਸਨ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ”ਪੇਲੇ ਦੀ ਮੌਤ ਨਾਲ ਖੇਡ ਜਗਤ ਨੂੰ ਪੂਰਾ ਨਾ ਹੋਣਾ ਵਾਲਾ ਘਾਟਾ ਪਿਆ ਹੈ। ਆਲਮੀ ਫੁਟਬਾਲ ਸੁਪਰਸਟਾਰ ਜਿਨ੍ਹਾਂ ਦੀ ਪ੍ਰਸਿੱਧੀ ਨੇ ਸਾਰੇ ਹੱਦਾਂ-ਬੰਨ੍ਹੇ ਤੋੜ ਦਿੱਤੇ। ਉਨ੍ਹਾਂ ਦਾ ਲਾਜਵਾਬ ਖੇਡ ਪ੍ਰਦਰਸ਼ਨ ਅਤੇ ਸਫਲਤਾ ਆਉਣੀਆਂ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਪੇਲੇ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।” -ਪੀਟੀਆਈ