ਚੇਨੱਈ, 30 ਦਸੰਬਰ
ਡੀਐੱਮਕੇ ਦੇ ਸਾਬਕਾ ਸੰਸਦ ਮੈਂਬਰ ਐੱਸ. ਮਸਤਾਨ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਉਸ ਦੇ ਡਰਾਈਵਰ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਮਸਤਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪੁਲੀਸ ਨੇ ਅੱਜ ਦੱਸਿਆ ਕਿ ਵਿੱਤੀ ਲੈਣ-ਦੇਣ ਕਾਰਨ ਉਸ ਦੀ ਕਥਿਤ ਹੱਤਿਆ ਕੀਤੀ ਗਈ ਸੀ। ਮਸਤਾਨ ਦੇ ਪੁੱਤਰ ਨੇ ਸਾਬਕਾ ਸੰਸਦ ਮੈਂਬਰ ਦੀ 22 ਦਸੰਬਰ ਨੂੰ ਭੇਤ-ਭਰੀ ਹਾਲਤ ਵਿੱਚ ਹੋਈ ਮੌਤ ‘ਤੇ ਸ਼ੱਕ ਜ਼ਾਹਿਰ ਕਰਦਿਆਂ ਕੇਸ ਦਰਜ ਕਰਵਾਇਆ ਸੀ। ਇਸ ਦੇ ਆਧਾਰ ‘ਤੇ ਗੁਡਵਨਚੇਰੀ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਸਨ। ਇੱਕ ਸੀਨੀਅਰ ਪੁਲੀਸ ਨੇ ਦਾਅਵਾ ਕੀਤਾ, ”ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਪਤਾ ਚੱਲਿਆ ਕਿ ਮਸਤਾਨ ਦੀ ਮੌਤ ਕੁਦਰਤੀ ਨਹੀਂ ਸੀ, ਸਗੋਂ ਫ਼ਰਜ਼ੀ ਸੀ। ਉਸ ‘ਤੇ ਹਮਲਾ ਕੀਤਾ ਗਿਆ ਅਤੇ ਕਾਰ ਵਿੱਚ ਹੀ ਉਸ ਦੀ ਹੱਤਿਆ ਕਰ ਦਿੱਤੀ ਗਈ।” -ਪੀਟੀਆਈ