ਨਵੀਂ ਦਿੱਲੀ, 30 ਦਸੰਬਰ
ਖੇਤੀਬਾੜੀ ਮੰਤਰਾਲੇ ਨੇ ਅੱਜ ਦੱਸਿਆ ਕਿ ਇਸ ਸਾਲ ਹਾੜੀ ਦੀ ਮੁੱਖ ਫਸਲ ਕਣਕ ਦੀ ਬਿਜਾਈ ਹੇਠਲਾ ਰਕਬਾ ਪਿਛਲੇ ਸਾਲ ਮੁਕਾਬਲੇ 3.59 ਫੀਸਦ ਵੱਧ ਕੇ 325.10 ਲੱਖ ਹੈਕਟੇਅਰ ਹੋ ਗਿਆ ਹੈ। ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸਾਲ 2022-23 ਦੇ ਫਸਲੀ ਸੀਜ਼ਨ ਦੌਰਾਨ 30 ਦਸੰਬਰ ਤੱਕ 325.10 ਹੈਕਟੇਅਰ ਰਕਬੇ ‘ਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਜਦਕਿ ਪਿਛਲੇ ਸਾਲ ਇਹ ਰਕਬਾ 313.81 ਲੱਖ ਹੈਕਟੇਅਰ ਸੀ। ਮੰਤਰਾਲੇ ਨੇ ਕਿਹਾ ਕਿ ਜੇਕਰ ਮੌਸਮ ਠੀਕ ਰਿਹਾ ਤਾਂ ਇਸ ਸਾਲ ਕਣਕ ਦੀ ਰਿਕਾਰਡ ਪੈਦਾਵਾਰ ਹੋਵੇਗੀ। -ਪੀਟੀਆਈ