12.4 C
Alba Iulia
Friday, May 3, 2024

ਰੂਪਨਗਰ: ਓਪਨ ਕਬੱਡੀ ’ਚ ਖੁੱਡਾ ਅਲੀਸ਼ੇਰ ਨੇ ਜਿੱਤੀ 34ਵੀਂ ਹਰਬੰਸ ਸਿੰਘ ਗਿੱਲ ਯਾਦਗਾਰੀ ਟਰਾਫੀ

Must Read


ਜਗਮੋਹਨ ਸਿੰਘ

ਰੂਪਨਗਰ, 2 ਜਨਵਰੀ

ਇਥੋਂ ਨੇੜਲੇ ਪਿੰਡ ਝੱਲੀਆਂ ਕਲਾਂ ਵਿਖੇ ਹਰਬੰਸ ਸਿੰਘ ਗਿੱਲ ਮੈਮੋਰੀਅਲ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਜਾ ਰਿਹਾ ਸਾਲਾਨਾ ਖੇਡ ਮੇਲਾ ਸਮਾਪਤ ਹੋ ਗਿਆ। ਕਲੱਬ ਦੇ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਫੁੱਟਬਾਲ, ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ, ਪਿੰਡ ਪੱਧਰ ਅਤੇ ਆਲ ਓਪਨ ਕਬੱਡੀ ਦੇ ਮੁਕਾਬਲਿਆਂ ਵਿੱਚ 678 ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬੈਲ ਗੱਡੀਆਂ ਦੀ ਰਵਾਇਤੀ ਦੌੜ ਵਿੱਚ 83 ਜੋੜੀਆਂ ਨੇ ਹਿੱਸਾ ਲਿਆ।ਆਖਰੀ ਦਿਨ ਕਬੱਡੀ ਕੱਪ ਲਈ ਇੱਕ ਪਿੰਡ ਓਪਨ ਕਬੱਡੀ ਵਿੱਚ 16 ਟੀਮਾਂ ਦੇ ਮੁਕਾਬਲੇ ਹੋਏ। ਫਾਈਨਲ ਮੁਕਾਬਲੇ ਵਿੱਚ ਧਨਾਸ ਦੀ ਟੀਮ ਪਹਿਲੇ ਅਤੇ ਮੌਲੀ ਬੈਦਵਾਣ ਦੀ ਟੀਮ ਦੂਜੇ ਸਥਾਨ ਤੇ ਰਹੀ। ਧਨਾਸ ਦੇ ਰਾਜਨ ਨੂੰ ਸਰਵੋਤਮ ਧਾਵੀ ਅਤੇ ਇਸੇ ਟੀਮ ਦੇ ਛੋਟਾ ਰਿੰਕੂ ਨੂੰ ਸਰਵੋਤਮ ਜਾਫੀ ਐਲਾਨਿਆ ਗਿਆ। ਕਬੱਡੀ ਆਲ ਓਪਨ ਵਿੱਚ ਖੁੱਡਾ ਅਲੀਸ਼ੇਰ ਦੀ ਟੀਮ ਨੇ ਪਹਿਲਾ ਅਤੇ ਸੈਂਪਲੀ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇੰਦਰਜੀਤ ਬੰਨੀ ਅਤੇ ਰਿੰਕੂ ਨੂੰ ਸਾਂਝੇ ਤੌਰ ‘ਤੇ ਸਰਵੋਤਮ ਧਾਵੀ ਅਤੇ ਅਮਰਿੰਦਰ ਕਿਸ਼ਨਪੁਰਾ ਨੂੰ ਸਰਵੋਤਮ ਜਾਫੀ ਦਾ ਖਿਤਾਬ ਹਾਸਲ ਹੋਇਆ। ਜੇਤੂ ਟੀਮਾਂ ਅਤੇ ਸਰਵੋਤਮ ਖਿਡਾਰੀਆਂ ਨੂੰ ਟਰਾਫੀਆਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਵਾਲੀਬਾਲ ਸਮੈਸ਼ਿੰਗ ਵਿੱਚ ਮੰਦਵਾੜਾ ਦੀ ਟੀਮ ਪਹਿਲੇ ਅਤੇ ਝੱਲੀਆਂ ਕਲਾਂ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਸਮਾਪਤੀ ਸਮਾਰੋਹ ਮੌਕੇ ਡਾ. ਚਰਨਜੀਤ ਸਿੰਘ ਹਲਕਾ ਵਿਧਾਇਕ ਚਮਕੌਰ ਸਾਹਿਬ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ। ਕਲੱਬ ਵੱਲੋਂ ਤੇਜਪਾਲ ਸਿੰਘ ਚੀਫ ਇੰਜਨੀਅਰ ਪੰਚਾਇਤੀ ਰਾਜ ਵਿਭਾਗ ਪੰਜਾਬ, ਬਾਰਾ ਸਿੰਘ ਕੈਨੇਡਾ, ਹਰਜਿੰਦਰ ਸਿੰਘ ਡੀਐੱਫਓ ਰੋਪੜ, ਪ੍ਰਿੰਸੀਪਲ ਰਾਜਿੰਦਰ ਸਿੰਘ, ਲੈਕਚਰਾਰ ਅਵਤਾਰ ਸਿੰਘ ਧਨੋਆ, ਨਰਿੰਦਰ ਸਿੰਘ ਬੰਗਾ ਅਤੇ ਗਗਨਦੀਪ ਸਿੰਘ ਡੀਪੀਈ ਨੂੰ ਸਨਮਾਨਿਤ ਕੀਤਾ ਗਿਆ । ਖੇਡ ਮੇਲੇ ਦੌਰਾਨ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਕਾਂਗਰਸ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਹਰਬੰਸ ਸਿੰਘ ਕੰਧੋਲਾ, ਹਰਜਿੰਦਰ ਸਿੰਘ ਬਿੱਟੂ ਬਾਜਵਾ,ਬਾਬਾ ਸੁਰਜਨ ਸਿੰਘ ਪਿਹੋਵੇ ਵਾਲੇ, ਸੁਰਜੀਤ ਸਿੰਘ ਗਿੱਲ, ਪ੍ਰਿੰਸੀਪਲ ਨਰਿੰਦਰ ਸਿੰਘ ਗਿੱਲ, ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਅਤੇ ਇਲਾਕੇ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਪਤਵੰਤਿਆਂ ਨੇ ਵੀ ਖਿਡਾਰੀਆਂ ਅਤੇ ਪ੍ਰਬੰਧਕਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਖੇਡ ਮੇਲੇ ਦਾ ਸਫਲਤਾ ਪੂਰਵਕ ਆਯੋਜਨ ਕਰਨ ਲਈ ਹਰਿੰਦਰ ਸਿੰਘ ਗਿੱਲ, ਪ੍ਰਿਤਪਾਲ ਸਿੰਘ ਗੋਗਾ, ਬਲਵਿੰਦਰ ਸਿੰਘ ਬਿੱਲੂ, ਬਿੱਟਾ ਗਿੱਲ, ਮਾਸਟਰ ਦਵਿੰਦਰ ਸਿੰਘ, ਲੈਕਚਰਾਰ ਮੇਜਰ ਸਿੰਘ, ਬਲਜੀਤ ਸਿੰਘ, ਹਰਦੀਪ ਸਿੰਘ ਗਿੱਲ, ਬਲਵੰਤ ਸਿੰਘ ਅਤੇ ਜਗਦੀਪ ਸਿੰਘ ਜੱਗੀ ਨੌਜਵਾਨਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -