ਨਵੀਂ ਦਿੱਲੀ, 2 ਜਨਵਰੀ
ਹੋਰਨਾਂ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਲਈ ਰਾਖਵੇਂਕਰਨ ਤੋਂ ਬਿਨਾਂ ਨਗਰ ਕੌਂਸਲਾਂ ਤੇ ਨਿਗਮਾਂ ਦੀਆਂ ਚੋਣਾਂ ਕਰਵਾਉਣ ਦੇ ਅਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਉੱਤਰ ਪ੍ਰਦੇਸ਼ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਬੁੱਧਵਾਰ ਨੂੰ ਸੁਣਵਾਈ ਕਰੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦੀ ਬੈਂਚ ਨੇ ਰਾਜ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ਦਾ ਨੋਟਿਸ ਲਿਆ ਅਤੇ ਕਿਹਾ ਕਿ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਲੋੜ ਹੈ।