12.4 C
Alba Iulia
Sunday, April 28, 2024

ਟਾਈਗਰ ਸ਼ਰਾਫ਼ ਨੇ ‘ਬੜੇ ਮੀਆਂ ਛੋਟੇ ਮੀਆਂ’ ਦੀ ਇੱਕ ਝਲਕ ਸਾਂਝੀ ਕੀਤੀ

Must Read


ਮੁੰਬਈ: ਅਦਾਕਾਰ ਟਾਈਗਰ ਸ਼ਰਾਫ਼ ਦੀ ਅਗਲੀ ਆਉਣ ਵਾਲੀ ਐਕਸ਼ਨ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਵਿੱਚ ਹੈ। ਇਸ ਫਿਲਮ ਵਿੱਚ ਅਦਾਕਾਰ ਅਕਸ਼ੈ ਕੁਮਾਰ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗਾ। ਅਦਾਕਾਰ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਵਿੱਚ ਉਸ ਨੇ ਬਿਨਾ ਬਾਹਾਂ ਵਾਲੀ ਇੱਕ ਜੈਕੇਟ ਪਾਈ ਹੋਈ ਹੈ ਤੇ ਉਹ ਆਪਣੇ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਐਕਸ਼ਨ ਅੰਦਾਜ਼ ਵਿੱਚ ਨਜ਼ਰ ਆ ਰਿਹਾ ਹੈ। ਇਹ ਫਿਲਮ ਇਸ ਸਾਲ ਦੀਆਂ ਸਭ ਤੋਂ ਵੱਡੀਆਂ ਫਿਲਮਾਂ ਵਿੱਚੋਂ ਇੱਕ ਗਿਣੀ ਜਾ ਰਹੀ ਹੈ। ਫਿਲਮ ਵਿੱਚ ਅਕਸ਼ੈ ਕੁਮਾਰ, ਟਾਈਗਰ ਸ਼ਰੌਫ਼ ਤੇ ਪ੍ਰਿਥਵੀਰਾਜ ਸੁਕੁਮਾਰਨ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ। ਇਸ ਫਿਲਮ ਦਾ ਨਿਰਮਾਣ ਵਾਸ਼ੂ ਭਗਨਾਨੀ, ਜੈਕੀ ਭਗਨਾਨੀ ਤੇ ਦੀਪਸ਼ਿਖ਼ਾ ਦੇਸ਼ਮੁੱਖ ਦੇ ਬੈਨਰ ਪੂਜਾ ਐਂਟਰਟੇਨਮੈਂਟ ਤਹਿਤ ਕੀਤਾ ਜਾ ਰਿਹਾ ਹੈ, ਜਿਸ ਦਾ ਨਿਰਦੇਸ਼ਨ ਅਲੀ ਅੱਬਾਸ ਜ਼ਫਰ ਕਰ ਰਿਹਾ ਹੈ। ਅਲੀ ਇਸ ਤੋਂ ਪਹਿਲਾਂ ‘ਟਾਈਗਰ ਜ਼ਿੰਦਾ ਹੈ’ ਅਤੇ ‘ਸੁਲਤਾਨ’ ਵਰਗੀਆਂ ਫਿਲਮਾਂ ਦੇ ਚੁੱਕਿਆ ਹੈ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -