12.4 C
Alba Iulia
Monday, May 13, 2024

ਤੁਨੀਸ਼ਾ ਖੁਦਕੁਸ਼ੀ ਮਾਮਲਾ: ਸ਼ੀਜ਼ਾਨ ਦੀ ਅਰਜ਼ੀ ’ਤੇ ਸੁਣਵਾਈ ਭਲਕੇ

Must Read


ਪਾਲਘਰ, 11 ਜਨਵਰੀ

ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਅਦਾਲਤ ਨੇ ਟੀਵੀ ਅਦਾਕਾਰ ਸ਼ੀਜ਼ਾਨ ਖਾਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 13 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਉਹ ਆਪਣੀ ਸਹਿਯੋਗੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੂੰ ਕਥਿਤ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਹੈ। ਤੁਨੀਸ਼ਾ (21) ਨੇ ਮੁੰਬਈ ਦੇ ਬਾਹਰਵਾਰ ਸਥਿਤ ਵਾਸਈ ਨੇੜੇ ਟੀਵੀ ਲੜੀਵਾਰ ਦੇ ਸੈੱਟ ‘ਤੇ ਬੀਤੀ 24 ਦਸੰਬਰ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਸ਼ੀਜ਼ਾਨ (28) ਨੂੰ 25 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਵਨੀਤਾ ਸ਼ਰਮਾ ਵੱਲੋਂ ਪੇਸ਼ ਹੋਏ ਵਕੀਲ ਤਰੁਨ ਸ਼ਰਮਾ ਨੇ ਉਸ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਸੀਜ਼ਾਨ ਇਸ ਸਮੇਂ ਥਾਨੇ ਜੇਲ੍ਹ ਵਿੱਚ ਬੰਦ ਹੈ। ਉਸ ਦੇ ਵਕੀਲ ਨੇ ਕਿਹਾ ਕਿ ਇਸ ਕੇਸ ਵਿੱਚ ਖੁਦਕੁਸ਼ੀ ਦਾ ਦੋਸ਼ ਲਾਗੂ ਨਹੀਂ ਹੁੰਦਾ। ਵਧੀਕ ਸੈਸ਼ਨ ਅਦਾਲਤ ਦੇ ਜੱਜ ਆਰਡੀ ਦੇਸ਼ਪਾਂਡੇ ਨੇ ਸੁਣਵਾਈ 13 ਜਨਵਰੀ ‘ਤੇ ਪਾ ਦਿੱਤੀ ਹੈ। –ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -