ਨਵੀਂ ਦਿੱਲੀ, 12 ਜਨਵਰੀ
ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਸਰਹੱਦ ‘ਤੇ ਸਥਿਤੀ ‘ਸਥਿਰ’ ਹੈ ਪਰ ‘ਕੁਝ ਨਹੀਂ ਕਹਿ ਸਕਦੇ’ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫ਼ੌਜੀ ਲੋੜੀਂਦੀ ਗਿਣਤੀ ਤਾਇਨਾਤ ਕਰ ਦਿੱਤੇ ਗਏ ਹਨ। ਸੈਨਾ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਰਲ ਪਾਂਡੇ ਨੇ ਇਹ ਵੀ ਕਿਹਾ ਕਿ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ਤਾਇਨਾਤ ਫ਼ੌਜੀਆਂ ਨੇ ਵਿਰੋਧੀ ਦੇ ਕਿਸੇ ਵੀ ਨਾਪਾਕ ਇਰਾਦੇ ਨੂੰ ਦ੍ਰਿੜਤਾ ਨਾਲ ਨਾਕਾਮ ਕਰਨ ਲਈ ਮਜ਼ਬੂਤ ਸਥਿਤੀ ਬਣਾ ਕੇ ਰੱਖੀ ਹੈ।