ਦਾਵੋਸ, 16 ਜਨਵਰੀ
ਭਾਰਤ ਵਿੱਚ ਸਭ ਤੋਂ ਅਮੀਰ ਇਕ ਫੀਸਦੀ ਲੋਕਾਂ ਕੋਲ ਹੁਣ ਦੇਸ਼ ਦੀ ਕੁੱਲ ਦੌਲਤ ਦਾ 40 ਫੀਸਦੀ ਤੋਂ ਵੱਧ ਹੈ। ਦੂਜੇ ਪਾਸੇ ਹੇਠਲੇ 50 ਫ਼ੀਸਦੀ ਲੋਕਾਂ ਕੋਲ ਕੁੱਲ ਦੌਲਤ ਦਾ ਸਿਰਫ਼ ਤਿੰਨ ਫ਼ੀਸਦੀ ਹੈ। ਅਧਿਕਾਰ ਸਮੂਹ ਆਕਸਫੈਮ ਇੰਟਰਨੈਸ਼ਨਲ ਨੇ ਵਿਸ਼ਵ ਆਰਥਿਕ ਫੋਰਮ (ਡਬਲਿਊਈਐੱਫ) ਦੀ ਸਾਲਾਨਾ ਬੈਠਕ ਤੋਂ ਪਹਿਲੇ ਦਿਨ ਅੱਜ ਇੱਥੇ ਆਪਣੀ ਸਾਲਾਨਾ ਅਸਮਾਨਤਾ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ। ਰਿਪੋਰਟ ਮੁਤਾਬਕ ਭਾਰਤ ਦੇ 10 ਸਭ ਤੋਂ ਅਮੀਰ ਲੋਕਾਂ ‘ਤੇ ਪੰਜ ਫੀਸਦੀ ਟੈਕਸ ਲਗਾਉਣ ਨਾਲ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਾਪਸ ਲਿਆਉਣ ਲਈ ਸਾਰਾ ਪੈਸਾ ਮਿਲ ਸਕਦਾ ਹੈ।