ਬਡਗਾਮ, 17 ਜਨਵਰੀ
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅਤਿਵਾਦੀ ਮਾਰੇ ਗਏ। ਅਤਿਵਾਦੀਆਂ ਨੂੰ ਫੜਨ ਲਈ ਗੋਲੀਆਂ ਚੱਲਣ ਦੀ ਆਵਾਜ਼ ਸੁਣਨ ਤੋਂ ਬਾਅਦ ਜੰਮੂ-ਕਸ਼ਮੀਰ ਪੁਲੀਸ ਅਤੇ ਫੌਜ ਨੇ ਇਲਾਕੇ ਨੂੰ ਘੇਰ ਲਿਆ। ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕੀਤਾ, ‘ਸੂਹ ਮਿਲਣ ‘ਤੇ ਫੌਜ ਅਤੇ ਪੁਲੀਸ ਦੀ ਸਾਂਝੀ ਟੀਮ ਨੇ ਇਲਾਕੇ ਨੂੰ ਘੇਰਿਆ ਤੇ ਅਤਿਵਾਦੀਆਂ ਨੇ ਸੁੱਖਿਆ ਦਸਤਿਆਂ ‘ਤੇ ਗੋਲੀ ਚਲਾ ਦਿੱਤੀ ਜਿਸ ਮਗਰੋ ਮੁਕਾਬਲਾ ਸ਼ੁਰੂ ਹੋ ਗਿਆ। ਜਵਾਬੀ ਕਾਰਵਾਈ ਵਿੱਚ ਦੋ ਅਤਿਵਾਦੀ ਮਾਰੇ ਗਏ। ਜ਼ਿਲ੍ਹਾ ਬਡਗਾਮ ਵਿੱਚ ਕੋਰਟ ਕੰਪਲੈਕਸ ਦੇ ਨੇੜੇ ਹਥਿਆਰ/ਗੋਲਾ ਬਾਰੂਦ ਬਰਾਮਦ ਕੀਤਾ ਗਿਆ।