12.4 C
Alba Iulia
Friday, April 26, 2024

ਹਾਕੀ: ਸਪੋਰਟਸ ਕੰਪਨੀ ਅਤੇ ਮੁਹਾਲੀ ਦੀਆਂ ਟੀਮਾਂ ਕੁਆਰਟਰ ਫਾਈਨਲ ਵਿੱਚ

Must Read


ਪੱਤਰ ਪ੍ਰੇਰਕ

ਆਦਮਪੁਰ ਦੋਆਬਾ (ਜਲੰਧਰ), 18 ਜਨਵਰੀ

ਆਰਮੀ ਬੁਆਏ ਸਪੋਰਟਸ ਕੰਪਨੀ, ਸਰਕਾਰੀ ਮਾਡਲ ਸਕੂਲ ਮੁਹਾਲੀ, ਸਰਕਾਰੀ ਸਕੂਲ ਚੰਡੀਗੜ੍ਹ ਦੀਆਂ ਟੀਮਾਂ 16ਵੇਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈਆਂ ਹਨ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਆਖਰੀ ਤਿੰਨ ਲੀਗ ਮੈਚ ਖੇਡੇ ਗਏ। ਅੱਜ ਖੇਡੇ ਗਏ ਲੀਗ ਮੈਚਾਂ ਵਿੱਚ ਪੂਲ ਬੀ ਵਿੱਚ ਸਰਕਾਰੀ ਮਾਡਲ ਸਕੂਲ ਚੰਡੀਗੜ੍ਹ ਨੇ ਜੋਸਫ ਡੇਅ ਪਬਲਿਕ ਸਕੂਲ ਪੂਣੇ ਨੂੰ ਇਕ ਪਾਸੜ ਮੁਕਾਬਲੇ ਵਿੱਚ 13-1 ਦੇ ਵੱਡੇ ਫਰਕ ਨਾਲ ਹਰਾਇਆ। ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਅਨੁਪਮ ਕਲੇਰ ਪੀਸੀਐਸ ਕਮਿਸ਼ਨਰ ਨਗਰ ਨਿਗਮ ਕਪੂਰਥਲਾ, ਉਲੰਪੀਅਨ ਦਵਿੰਦਰ ਸਿੰਘ ਗਰਚਾ ਅਤੇ ਅਮਰੀਕ ਸਿੰਘ ਪੁਆਰ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਜਸਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਨਜੀਤ ਕੌਰ, ਅਨੀਤਾ ਸਿੰਘ, ਪਲਵਿੰਦਰ ਕੌਰ, ਪਰਮਿੰਦਰ ਕੌਰ, ਕੰਚਨ, ਗੁਰਸ਼ਰਨ ਸਿੰਘ ਕਪੂਰ, ਮਨਜੀਤ ਸਿੰਘ ਕਪੂਰ, ਤੀਰਥ ਸਿੰਘ ਕਪੂਰ, ਹਰਦੀਪ ਸਿੰਘ ਕਪੂਰ, ਗੁਨਦੀਪ ਸਿੰਘ ਕਪੂਰ, ਗੁਰਪ੍ਰੀਤ ਸਿੰਘ ਕੈਪੀਟਲ ਬੈਂਕ, ਸੁਦੇਸ਼ ਸੇਠੀ, ਦਲਜੀਤ ਸਿੰਘ, ਜਗਦੀਪ ਸਿੰਘ ਗਿੱਲ, ਮਨਜੀਤ ਸਿੰਘ ਟਰਾਂਸਪੋਰਟਰ ਹਾਜ਼ਰ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -