12.4 C
Alba Iulia
Tuesday, April 30, 2024

ਭਾਰਤ ਦੇ ਨਾਮੀ ਭਲਵਾਨਾਂ ਦੀ ਖੇਡ ਮੰਤਰੀ ਨਾਲ ਗੱਲਬਾਤ ਬੇਸਿੱਟਾ, ਭਾਰਤੀ ਓਲਿੰਪਕ ਸੰਘ ਨੂੰ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ

Must Read


ਨਵੀਂ ਦਿੱਲੀ, 20 ਜਨਵਰੀ

ਭਾਰਤ ਦੇ ਨਾਮੀ ਪਹਿਲਵਾਨਾਂ ਦੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਵੀਰਵਾਰ ਰਾਤ ਹੋਈ ਮੀਟਿੰਗ ਬੇਸਿੱਟਾ ਖਤਮ ਹੋ ਗਈ ਕਿਉਂਕਿ ਉਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਨੂੰ ਭੰਗ ਕਰਨ ਦੀ ਸਰਕਾਰ ਦੀ ਮੰਗ ਤੋਂ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ। ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਦੂਜੇ ਦਿਨ ਵੀਰਵਾਰ ਨੂੰ ਬਾਤ ਕਰੀਬ 10 ਵਜੇ ਲੰਮੀ ਮੀਟਿੰਗ ਸ਼ੁਰੂ ਹੋਈ। ਪਹਿਲਵਾਨ ਤੜਕੇ 1.45 ਵਜੇ ਠਾਕੁਰ ਦੇ ਘਰ ਤੋਂ ਨਿਕਲੇ ਅਤੇ ਬਾਹਰ ਉਡੀਕ ਕਰ ਰਹੇ ਪੱਤਰਕਾਰਾਂ ਨਾਲ ਗੱਲ ਨਹੀਂ ਕੀਤੀ। ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ, ਰਵੀ ਦਹੀਆ, ਸਾਕਸ਼ੀ ਮਲਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਫੋਗਾਟ ਮੀਟਿੰਗ ਦਾ ਹਿੱਸਾ ਸਨ। ਸ੍ਰੀ ਠਾਕੁਰ ਹਿਮਾਚਲ ਪ੍ਰਦੇਸ਼ ਤੋਂ ਦਿੱਲੀ ਪਹੁੰਚੇ। ਸਰਕਾਰੀ ਅਧਿਕਾਰੀਆਂ ਮੁਤਾਬਕ ਪਹਿਲਵਾਨ ਸ਼ੁੱਕਰਵਾਰ ਨੂੰ ਮੁੜ ਖੇਡ ਮੰਤਰੀ ਨਾਲ ਮੁਲਾਕਾਤ ਕਰਨਗੇ।

ਇਸ ਦੌਰਾਨ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਭਾਰਤੀ ਓਲੰਪਿਕ ਸੰਘ ਨੂੰ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੀ ਅਪੀਲ ਕੀਤੀ। ਪਹਿਲਵਾਨਾਂ ਨੇ ਓਲੰਪਿਕ ਸੰਘ ਨੂੰ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਨੂੰ ਚਲਾਉਣ ਲਈ ਪਹਿਲਵਾਨਾਂ ਨਾਲ ਸਲਾਹ ਕਰਕੇ ਨਵੀਂ ਕਮੇਟੀ ਬਣਾਈ ਜਾਵੇ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -