ਨਵੀਂ ਦਿੱਲੀ, 21 ਜਨਵਰੀ
ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਨੋਰਾ ਫਤੇਹੀ ਦੀ ਫੌ਼ਜ਼ਦਾਰੀ ਮਾਣਹਾਨੀ ਦੀ ਸ਼ਿਕਾਇਤ ਉੱਤੇ ਰਾਸ਼ਟਰੀ ਰਾਜਧਾਨੀ ਦੀ ਅਦਾਲਤ 25 ਮਾਰਚ ਨੂੰ ਸੁਣਵਾਈ ਕਰੇਗੀ। ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ ਨੇ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਖ਼ਿਲਾਫ਼ ਉਸ ਦਾ ਨਾਮ ਗਲਤ ਤਰੀਕੇ ਨਾਲ ਘੜੀਸਣ ਲਈ ਸ਼ਿਕਾਇਤ ਦਰਜ ਕਰਵਾਈ ਹੈ। ਕੈਨੇਡੀਅਨ ਨਾਗਰਿਕ ਫਤੇਹੀ ਨੇ ਆਪਣੀ ਸ਼ਿਕਾਇਤ ਵਿੱਚ 15 ਮੀਡੀਆ ਅਦਾਰਿਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।