ਨਵੀਂ ਦਿੱਲੀ, 21 ਜਨਵਰੀ
ਮਿਸਰ ਦੇ 68 ਸਾਲਾ ਰਾਸ਼ਟਰਪਤੀ ਅਬਦੁਲ ਫਤਹਿ ਅਲ-ਸੀਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਅਲ-ਸੀਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 26 ਜਨਵਰੀ ਤੱਕ ਭਾਰਤ ਦਾ ਦੌਰਾ ਕਰ ਰਹੇ ਹਨ। ਪਹਿਲੀ ਵਾਰ ਹੈ ਜਦੋਂ ਮਿਸਰ ਦੇ ਰਾਸ਼ਟਰਪਤੀ ਨੂੰ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਗਣਤੰਤਰ ਦਿਵਸ ਪਰੇਡ ਵਿੱਚ ਮਿਸਰ ਦੀ ਫੌਜ ਦੀ ਟੁਕੜੀ ਵੀ ਹਿੱਸਾ ਲਵੇਗੀ। ਆਪਣੀ ਯਾਤਰਾ ਦੌਰਾਨ ਰਾਸ਼ਟਰਪਤੀ ਅਲ-ਸੀਸੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਆਪਕ ਗੱਲਬਾਤ ਕਰਨਗੇ ਅਤੇ ਵਪਾਰਕ ਭਾਈਚਾਰੇ ਨਾਲ ਗੱਲਬਾਤ ਕਰਨਗੇ। ਅਲ ਸੀਸੀ 24 ਜਨਵਰੀ ਨੂੰ ਨਵੀਂ ਦਿੱਲੀ ਆਉਣਗੇ।