ਨਵੀਂ ਦਿੱਲੀ, 30 ਜਨਵਰੀ
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਅਤੇ ਸਹਾਇਕ ਸਟਾਫ ਦੇ ਦੋ ਹੋਰ ਮੈਂਬਰਾਂ ਨੇ ਵਿਸ਼ਵ ਕੱਪ ਵਿੱਚ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਹਾਕੀ ਇੰਡੀਆ ਨੇ ਸਵੀਕਾਰ ਕਰ ਲਿਆ ਹੈ। ਰੀਡ ਦੇ ਕੋਚਿੰਗ ਹੇਠ ਟੋਕੀਓ ਓਲੰਪਿਕ ਵਿੱਚ ਇਤਿਹਾਸਕ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਟੀਮ ਉੜੀਸਾ ਵਿੱਚ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਨਾਕਾਮ ਰਹੀ ਅਤੇ ਨੌਵੇਂ ਸਥਾਨ ‘ਤੇ ਰਹੀ। ਰੀਡ ਤੋਂ ਇਲਾਵਾ, ਵਿਸ਼ਲੇਸ਼ਣ ਕੋਚ ਗ੍ਰੇਗ ਕਲਾਰਕ ਅਤੇ ਵਿਗਿਆਨਕ ਸਲਾਹਕਾਰ ਮਿਸ਼ੇਲ ਡੇਵਿਡ ਪੇਂਬਰਟਨ ਨੇ ਵੀ ਅਸਤੀਫਾ ਦੇ ਦਿੱਤਾ ਹੈ।