ਨਵੀਂ ਦਿੱਲੀ, 30 ਜਨਵਰੀ
ਦਿੱਲੀ ਪੁਲੀਸ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ 2021 ‘ਚ ਰਾਸ਼ਟਰੀ ਰਾਜਧਾਨੀ ‘ਚ ਧਰਮ ਸੰਸਦ ‘ਚ ਦਿੱਤੇ ਕਥਿਤ ਨਫ਼ਰਤ ਭਰੇ ਭਾਸ਼ਨ ਦੀ ਅੰਤਿਮ ਰਿਪੋਰਟ ਲਗਪਗ ਤਿਆਰ ਹੈ। ਸਿਖਰਲੀ ਅਦਾਲਤ ਨੇ ਦਿੱਲੀ ਪੁਲੀਸ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਸੂਚਿਤ ਕਰੇ। ਭਾਰਤ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜੇਬੀ ਪਾਰਦੀਵਾਲਾ ਨੇ ਪੁਲੀਸ ਨੂੰ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦੇਣ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ।