ਨਵੀਂ ਦਿੱਲੀ, 7 ਫਰਵਰੀ
ਪ੍ਰਧਾਨ ਮੰਤਰੀ ਸਕੱਤਰੇਤ (ਪੀਐੱਮਓ) ਵੱਲੋਂ ਕੀਤੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਭਾਰਤ ਨੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਭੂਚਾਲ ਰਾਹਤ ਸਮੱਗਰੀ ਦੀ ਪਹਿਲੀ ਖੇਪ ਤੁਰਕੀ ਲਈ ਰਵਾਨਾ ਕੀਤੀ। ਪ੍ਰਧਾਨ ਮੰਤਰੀ ਸਕੱਤਰੇਤ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਐੱਨਡੀਆਰਐੱਫ ਅਤੇ ਰਾਹਤ ਸਮੱਗਰੀ ਵਾਲੀਆਂ ਮੈਡੀਕਲ ਟੀਮਾਂ ਤੁਰਕੀ ਦੀ ਸਰਕਾਰ ਦੇ ਤਾਲਮੇਲ ਵਿੱਚ ਤੁਰਕੀ ਭੇਜੀਆਂ ਜਾਣਗੀਆਂ। ਇਸ ਵਿੱਚ ਐੱਨਡੀਆਰਐੱਫ ਦੀਆਂ ਵਿਸ਼ੇਸ਼ ਖੋਜ ਅਤੇ ਬਚਾਅ ਟੀਮਾਂ ਸ਼ਾਮਲ ਹਨ, ਜਿਸ ਵਿੱਚ ਪੁਰਸ਼ ਅਤੇ ਮਹਿਲਾ ਕਰਮਚਾਰੀ, ਕੁੱਤਿਆਂ ਦੇ ਦਸਤੇ, ਮੈਡੀਕਲ ਸਪਲਾਈ, ਉੱਨਤ ‘ਡਰਿਲਿੰਗ’ ਉਪਕਰਣ ਅਤੇ ਰਾਹਤ ਕਾਰਜਾਂ ਲਈ ਲੋੜੀਂਦੇ ਹੋਰ ਸਾਜ਼ੋ ਸਾਮਾਨ ਸ਼ਾਮਲ ਹਨ।