ਲਾਹੌਰ, 8 ਫਰਵਰੀ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ਨੂੰ ਉਦੋਂ ਹੀ ਅੱਗੇ ਵਧਾਇਆ ਜਾ ਸਕਦਾ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨਗੇ। ਭਾਰਤੀ ਸੰਸਦ ਨੇ 2019 ਵਿੱਚ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ-ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ।