12.4 C
Alba Iulia
Wednesday, May 1, 2024

ਸਲਮਾਨ ਵੱਲੋਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਸ਼ੂਟਿੰਗ ਮੁਕੰਮਲ

Must Read


ਮੁੰਬਈ: ਅਦਾਕਾਰ ਸਲਮਾਨ ਖ਼ਾਨ ਨੇ ਆਪਣੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਐਕਸ਼ਨ ਫਿਲਮ ਦਾ ਨਿਰਦੇਸ਼ਨ ਫਰਹਾਦ ਸੈਮਜੀ ਵੱਲੋਂ ਕੀਤਾ ਗਿਆ ਹੈ ਤੇ ਫਿਲਮ ਈਦ ਮੌਕੇ 21 ਅਪਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਹ ਜਾਣਕਾਰੀ ਸਲਮਾਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਸਾਂਝੀ ਕਰਦਿਆਂ ਲਿਖਿਆ, ”ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਸ਼ੂਟਿੰਗ ਮੁਕੰਮਲ…#ਈਦ2023।’ ਜ਼ਿਕਰਯੋਗ ਹੈ ਕਿ ਪਹਿਲਾਂ ਇਸ ਫਿਲਮ ਦਾ ਸਿਰਲੇਖ ‘ਕਭੀ ਈਦ ਕਭੀ ਦੀਵਾਲੀ’ ਰੱਖਿਆ ਗਿਆ ਸੀ। ਇਸ ਫਿਲਮ ਵਿੱਚ ਪੂਜਾ ਹੇਗੜੇ ਤੇ ਵੈਂਕਟੇਸ਼ ਡੱਗੂਬਾਤੀ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫਿਲਮ ਸਲਮਾਨ ਦੇ ਪ੍ਰੋਡਕਸ਼ਨ ਹਾਊਸ ‘ਸਲਮਾਨ ਖ਼ਾਨ ਫਿਲਮਜ਼’ ਦੇ ਬੈਨਰ ਹੇਠ ਤਿਆਰ ਹੋ ਰਹੀ ਹੈ। ਗੌਰਤਲਬ ਹੈ ਕਿ ਸਲਮਾਨ ਨੂੰ ਹਾਲ ਹੀ ਵਿੱਚ ਯਸ਼ ਰਾਜ ਫਿਲਮਜ਼ ਦੀ ਪੇਸ਼ਕਸ਼ ‘ਪਠਾਨ’ ਵਿੱਚ ਮਹਿਮਾਨ ਭੂਮਿਕਾ ‘ਚ ਦੇਖਿਆ ਗਿਆ ਸੀ। ਇਸ ਤੋਂ ਬਾਅਦ ਸਲਮਾਨ ਦੀ ਜਾਸੂਸੀ ਫਿਲਮ ‘ਟਾਈਗਰ 3’ ਵੀ ਦੀਵਾਲੀ ਮੌਕੇ ਰਿਲੀਜ਼ ਹੋਵੇਗੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -