ਵਾਸ਼ਿੰਗਟਨ, 10 ਫਰਵਰੀ
ਸੈਨੇਟ ਦੀ ਵਿਦੇਸ਼ੀ ਮਾਮਲਿਆਂ ਨਾਲ ਸਬੰਧਤ ਕਮੇਟੀ ਦੀ ਡੈਮੋਕ੍ਰੇਟਿਕ ਪਾਰਟੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੂੰ ਰੂਸ ਨਾਲ ਭਾਰਤ ਦੇ ਸਬੰਧਾਂ ਅਤੇ ਉਸ ਦੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਸੰਸਥਾਵਾਂ ਦੀ ਡਿੱਗ ਰਹੀ ਸਾਖ਼ ਵੱਲ ਧਿਆਨ ਦੇਣ ਦੀ ਲੋੜ ਹੈ, ਖਾਸ ਕਰਕੇ ਜਦੋਂ ਅਮਰੀਕਾ ਇੰਡੋ-ਪੈਸੀਫਿਕ ਅਤੇ ਕਵਾਡ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਰਿਪੋਰਟ ਵਿੱਚ ਮਜ਼ਬੂਤ ਅਤੇ ਲੋਕਤੰਤਰੀ ਭਾਰਤ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ ਗਿਆ ਹੈ।