ਜੈਪੁਰ, 10 ਫਰਵਰੀ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਜਵਾਲਾ ਯੋਜਨਾ ਦੇ 76 ਲੱਖ ਖਪਤਕਾਰਾਂ ਨੂੰ 500 ਰੁਪਏ ‘ਚ ਮਿਲੇਗਾ ਰਸੋਈ ਗੈਸ ਸਿਲੰਡਰ, ਘਰੇਲੂ ਖਪਤਕਾਰਾਂ ਨੂੰ ਹੁਣ 100 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਹ 50 ਯੂਨਿਟ ਸੀ। ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਇੱਕ ਵਾਰ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ ਤੇ ਇੱਕ ਤੋਂ ਵੱਧ ਫੀਸ ਨਹੀਂ ਲਈ ਜਾਵੇਗੀ। ਚਿਰੰਜੀਵੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ ਬੀਮਾ ਕਵਰ 10 ਲੱਖ ਰੁਪਏ ਤੋਂ ਵਧਾ ਕੇ 25 ਲੱਖ ਰੁਪਏ ਕਰ ਦਿੱਤਾ ਗਿਆ ਹੈ।